Town

ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥

ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾਕਾ ਮੂੜ੍ਹ ਉਚਾਰਤ ਭੇਦਾ ॥ ਜਾਕੋ ਭੇਵ ਨ ਪਾਵਤ ਬੇਦਾ ॥੩੯੧॥
ਤਾਕੌ ਕਰਿ ਪਾਹਨ ਅਨੁਮਾਨਤ ॥ ਮਹਾਂ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਂਦੇਵ ਕੌ ਕਹਤ ਸਦਾ ਸ਼ਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥
ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥



Credits
Writer(s): Akash Jandu, Param Sandhu
Lyrics powered by www.musixmatch.com

Link